
ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ. ਕੁਝ ਵਕਤ ਪਹਿਲਾਂ ਹੀ ਉਨ੍ਹਾਂ ਨੂੰ ਸੁਨੀਲ ਜਾਖੜ ਦੀ ਥਾਂ ਪ੍ਰਧਾਨ ਬਣਾਇਆ ਗਿਆ ਸੀ।
ਨਵਜੋਤ ਸਿੰਘ ਸਿੱਧੂ ਨੇ ਆਪਣਾ ਅਸਤੀਫਾ ਟਵੀਟ ਰਾਹੀਂ ਸਾਂਝਾ ਕੀਤਾ ਹੈ।

ਨਵਜੋਤ ਸਿੱਧੂ ਨੇ ਆਪਣੀ ਚਿੱਠੀ ਵਿੱਚ ਕਿਹਾ, ਕਿਸੇ ਵਿਅਕਤੀ ਦੇ ਕਿਰਦਾਰ ਡਿੱਗਣ ਦੀ ਸ਼ੁਰੂਆਤ ਸਮਝੌਤਾ ਕਰਨ ਤੋਂ ਹੁੰਦੀ ਹੈ। ਮੈਂ ਪੰਜਾਬ ਦੇ ਭਵਿੱਖ ਤੇ ਪੰਜਾਬ ਦੀ ਭਲਾਈ ਦੇ ਏਜੰਡੇ ਨਾਲ ਕਦੇ ਵੀ ਸਮਝੌਤਾ ਨਹੀਂ ਕਰ ਸਕਦਾ ਹਾਂ। ਇਸ ਲਈ ਮੈਂ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ। ਮੈਂ ਕਾਂਗਰਸ ਦੀ ਸੇਵਾ ਕਰਦਾ ਰਹਾਂਗਾ।”
ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, “ਅਸੀਂ ਸਿੱਧੂ ਸਾਹਿਬ ਨਾਲ ਬੈਠ ਕੇ ਗੱਲ ਕਰਾਂਗੇ। ਉਹ ਚੰਗੇ ਲੀਡਰ ਹਨ। ਅਜੇ ਮੈਨੂੰ ਨਹੀਂ ਪਤਾ ਨਹੀਂ ਉਨ੍ਹਾਂ ਨੇ ਕਿਉਂ ਅਸਤੀਫਾ ਦਿੱਤਾ। ਨਵਜੋਤ ਸਿੰਘ ਸਿੱਧੂ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਹਨ। ਮੇਰੀ ਅਜੇ ਉਨ੍ਹਾਂ ਨਾਲ ਗੱਲ ਨਹੀਂ ਹੋਈ। ਨਵਜੋਤ ਸਿੰਘ ਸਿੱਧੂ ਉੱਤੇ ਮੈਨੂੰ ਪੂਰਾ ਭਰੋਸਾ ਹੈ।”
ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ
ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ’ਤੇ ਬੋਲਦਿਆਂ ਕਿਹਾ ਹੈ, “ਮੈਂ ਪਹਿਲਾਂ ਹੀ ਕਿਹਾ ਸੀ ਕਿ ਉਹ ਇੱਕ ਸਥਿਰ ਵਿਅਕਤੀ ਨਹੀਂ ਹੈ ਤੇ ਪੰਜਾਬ ਵਰਗੇ ਸਰਹੱਦੀ ਸੂਬੇ ਲਈ ਸਹੀ ਨਹੀਂ ਹੈ।”
ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਦਿੱਤਾ ਅਸਤੀਫ਼ਾ

ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਨਵਜੋਤ ਸਿੰਘ ਸਿੱਧੂ ਦੀ ਹਿਮਾਇਤ ਵਿੱਚ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਉਨ੍ਹਾਂ ਕਿਹਾ, “ਇਸ ਗੱਲ ਦਾ ਤਾਂ ਪਤਾ ਸੀ ਕਿ ਕੁਝ ਗੜਬੜ ਹੋਣ ਵਾਲੀ ਹੈ ਅਤੇ ਹੋਈ ਹੈ। ਨਵਜੋਤ ਸਿੰਘ ਸਿੱਧੂ ਅਸੂਲਾਂ ਵਾਲੇ ਵਿਅਕਤੀ ਹਨ। ਉਨ੍ਹਾਂ ਨੂੰ ਕੋਈ ਲਾਲਚ ਨਹੀਂ ਹੈ। ਉਹ ਪੰਜਾਬ ਅਤੇ ਪੰਜਾਬੀਅਤ ਲਈ ਲੜ ਰਹੇ ਹਨ।”
ਰਜ਼ੀਆ ਸੁਲਤਾਨਾ ਮਲੇਰਕੋਟਲਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਹਾਲ ਹੀ ਵਿੱਚ ਹੋਏ ਪੰਜਾਬ ਕੈਬਨਿਟ ਦੇ ਵਿਸਥਾਰ ਵਿੱਚ ਉਨ੍ਹਾਂ ਨੂੰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦਿੱਤਾ ਗਿਆ ਸੀ।
इन्हे भी पढ़े :
शहीद भगत सिंह : भारत के महान शहीद के बारे के बारे में तथ्य जो आप नहीं जानते
अध्यापक दिवस 5 सितम्बर | Teachers Day 5 September
हिंदी दिवस : 14 सितम्बर को क्यों मनाया जाता है? जाने राष्ट्रीय हिंदी दिवस के बारे में
जीवन में नैतिक मूल्य का महत्व Importance of Moral Values
बच्चों के मन से टीचर का डर कैसे दूर करे ?
बच्चों का पालन पोषण (Parenting)
ZyCoV-D COVID वैक्सीन को 12 साल से अधिक उम्र के बच्चों के लिए मंजूरी
now cleared about whole situation !!
Thank you mam
Imp. Information
Useful information..👍👍
very tragic for congres party.I hope time willchanges for all of them.
Information is important